ਸੈਣੀ ਮੈਡੀਕਲ ਸਟੋਰ ਦੇ ਮਾਲਕ ਉੱਪਰ ਹੋਇਆ ਹਮਲਾ ……ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

Uncategorized
  1. ਫਗਵਾੜਾ( ਬਿਊਰੋ ) ਫਗਵਾੜਾ ਦੇ ਮੁਹੱਲਾ ਸਤਨਾਮਪੁਰਾ ਵਿਖੇ ਬੀਤੇ ਦਿਨੀਂ ਸੈਣੀ ਮੈਡੀਕਲ ਸਟੋਰ ਦੇ ਮਾਲਕ ਅਤੇ ਉਸ ਦੇ ਭਰਾ ਦੇ ਉੱਪਰ ਇਕ ਵਿਅਕਤੀ ਵੱਲੋਂ ਕਥਿਤ ਰੂਪ ਚ ਨਸ਼ੇ ਦੀ ਹਾਲਤ ਵਿਚ ਹੁੱਲੜਬਾਜ਼ੀ ਕਰਦੇ ਹੋਏ ਹਮਲਾ ਕਰ ਦਿੱਤਾ ਗਿਆ ਜਿਸ ਵਿੱਚ ਦੋਨੋਂ ਭਰਾ ਜ਼ਖ਼ਮੀ ਹੋ ਗਏ ਉਨ੍ਹਾਂ ਨੂੰ ਇਲਾਜ ਦੇ ਲਈ ਫਗਵਾੜਾ ਦੇ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਸੈਣੀ ਮੈਡੀਕਲ ਸਟੋਰ ਦੇ ਮਾਲਿਕ ਦੀ ਪਹਿਚਾਣ ਰਾਜਿੰਦਰ ਅਤੇ ਰਾਜ ਕੁਮਾਰ ਵਜੋਂ ਹੋਈ ਹੈ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੀ ਦੁਕਾਨ ਤੇ ਬੈਠੇ ਹੋਏ ਸਨ ਤਾਂ ਉਸ ਵੇਲੇ ਉਨ੍ਹਾਂ ਦਾ ਗੁਆਂਢੀ ਧੀਰਜ ਨਸ਼ੇ ਦੀ ਹਾਲਤ ਵਿੱਚ ਉਨ੍ਹਾਂ ਦੀ ਦੁਕਾਨ ਤੇ ਆਇਆ ਅਤੇ ਕੁਝ ਝੂਠੇ ਆਰੋਪ ਲਗਾਉਣ ਲੱਗ ਪਿਆ ਅਤੇ ਕਹਿਣ ਲੱਗਾ ਕਿ ਤੁਸੀਂ ਆਪਣੀ ਦੁਕਾਨ ਨੂੰ ਪੱਕੇ ਤੌਰ ਤੇ ਬੰਦ ਕਰ ਦਿਓ ਜਦੋਂ ਅਸੀਂ ਇਸ ਗੱਲ ਦਾ ਵਿਰੋਧ ਕੀਤਾ ਤਾਂ ਉਸ ਦੀ ਪਤਨੀ ਉਸ ਨੂੰ ਬਾਹੋਂ ਫੜ ਕੇ ਆਪਣੇ ਘਰ ਵਾਪਿਸ ਲੈ ਗਈ ਪਰ ਕੁਝ ਸਮਾਂ ਬਾਅਦ ਹੀ ਉਹ ਮੁੜ ਤੋਂ ਉਨ੍ਹਾਂ ਦੀ ਦੁਕਾਨ ਤੇ ਪਹੁੰਚਿਆ ਅਤੇ ਗਾਲ੍ਹਾਂ ਕੱਢਣ ਲੱਗ ਪਿਆ ਜਿਸ ਕਾਰਨ ਉਨ੍ਹਾਂ ਦਾ ਝਗੜਾ ਸ਼ੁਰੂ ਹੋ ਗਿਆ ਧੀਰਜ ਨੇ ਮੌਕੇ ਤੇ ਕੁਝ ਹੋਰ ਨੌਜਵਾਨਾਂ ਨੂੰ ਬੁਲਾ ਲਿਆ ਅਤੇ ਉਨ੍ਹਾਂ ਦੋਨਾਂ ਭਰਾਵਾਂ ਦੇ ਨਾਲ ਮਾਰਕੁੱਟ ਕਰਨੀ ਸ਼ੁਰੂ ਕਰ ਦਿੱਤੀ ਜਿਸ ਨਾਲ ਉਹ ਜ਼ਖ਼ਮੀ ਹੋ ਗਏ ਉਧਰ ਦੂਜੇ ਪਾਸੇ ਧੀਰਜ ਅਤੇ ਉਸਦੀ ਪਤਨੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਾਰੇ ਹੀ ਆਰੋਪਾਂ ਨੂੰ ਨਕਾਰ ਦਿੱਤਾ ਹੈ ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਇਸ ਸੰਬੰਧੀ ਥਾਣਾ ਸਤਨਾਮਪੁਰਾ ਦੇ ਏਐਸਆਈ ਹਰਜਿੰਦਰ ਨੇ ਦੱਸਿਆ ਕਿ ਦੋਨੋਂ ਹੀ ਪਾਰਟੀਆਂ ਦੇ ਬਿਆਨ ਲਏ ਗਏ ਹਨ ਇਸਦੇ ਨਾਲ ਹੀ ਜਿਸ ਵਿਅਕਤੀ ਨੇ ਸ਼ਰਾਬ ਪੀਤੀ ਹੋਈ ਸੀ ਉਸ ਦਾ ਵੀ ਮੈਡੀਕਲ ਕਰਵਾਇਆ ਗਿਆ ਹੈ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ

Leave a Reply

Your email address will not be published. Required fields are marked *