ਹਰੀਸ਼ ਚੌਧਰੀ ਨੇ ਪੰਜਾਬ ਵਿਧਾਨਸਭਾ ਚੋਣਾਂ ‘ਚ ਮਿਹਨਤੀ ਯੂਥ ਵਰਕਰਾਂ ਨੂੰ ਟਿਕਟ ਦਾ ਦਿੱਤਾ ਭਰੋਸਾ – ਜਿਲ੍ਹਾ ਯੂਥ ਪ੍ਰਧਾਨ ਸੌਰਵ ਖੁੱਲਰ

पंजाब

ਮੀਟਿੰਗ ਵਿਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਤੋਂ ਇਲਾਵਾ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ, ਕੈਪਟਨ ਸੰਦੀਪ ਸਿੰਘ ਸੰਧੂ ਸਮੇਤ ਹੋਰ ਆਗੂ ਸ਼ਾਮਲ ਸਨ।                                           ਹਰੀਸ਼ ਚੌਧਰੀ ਨੇ ਪੰਜਾਬ ਵਿਧਾਨਸਭਾ ਚੋਣਾਂ ‘ਚ ਮਿਹਨਤੀ ਯੂਥ ਵਰਕਰਾਂ ਨੂੰ ਟਿਕਟ ਦਾ ਦਿੱਤਾ ਭਰੋਸਾ – ਸੌਰਵ ਖੁੱਲਰ
ਫਗਵਾੜਾ 24 ਅਕਤੂਬਰ ( DD PUNJAB ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਇੰਚਾਰਜ ਹਰੀਸ਼ ਚੌਧਰੀ ਨੇ ਯੂਥ ਕਾਂਗਰਸ ਪੰਜਾਬ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਪੰਜਾਬ ਵਿਧਾਨਸਭਾ ਦੀਆਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਮੀਟਿੰਗ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਕਪੂਰਥਲਾ ਯੂਥ ਕਾਂਗਰਸ ਪ੍ਰਧਾਨ ਸੌਰਵ ਖੁੱਲਰ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਤੋਂ ਇਲਾਵਾ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ, ਕੈਪਟਨ ਸੰਦੀਪ ਸਿੰਘ ਸੰਧੂ ਸਮੇਤ ਹੋਰ ਆਗੂ ਸ਼ਾਮਲ ਸਨ। ਮੀਟਿੰਗ ਦੌਰਾਨ ਯੂਥ ਵਰਕਰਾਂ ਦੀ ਪੰਜਾਬ ਵਿਧਾਨਸਭਾ  ਚੋਣਾਂ ਦੌਰਾਨ ਭੂਮਿਕਾ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਅਤੇ ਨਵ ਨਿਯੁਕਤ ਇੰਚਾਰਜ ਹਰੀਸ਼ ਚੌਧਰੀ ਨੇ ਕਿਹਾ ਕਿ ਯੂਥ ਵਰਕਰ ਹਰ ਸਿਆਸੀ ਪਾਰਟੀ ਦੀ ਰੀੜ੍ਹ ਹੁੰਦੇ ਹਨ ਅਤੇ ਯੂਥ ਕਾਂਗਰਸ ਨੇ ਹਮੇਸ਼ਾ ਪਾਰਟੀ ਦੀ ਚੋਣਾਂ ਵਿਚ ਜਿੱਤ ਯਕੀਨੀ ਬਨਾਉਣ ਵਿਚ ਪ੍ਰਮੁਖ ਭੂਮਿਕਾ ਨਿਭਾਈ ਹੈ। ਉਹਨਾਂ ਯੂਥ ਵਰਕਰਾਂ ਦੀ ਹੌਸਲਾ ਅਫਜਾਈ ਕਰਦਿਆਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਕਾਂਗਰਸ ਦੀ ਵਿਚਾਰਧਾਰਾ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦਾ ਨਿਰਦੇਸ਼ ਦਿੱਤਾ। ਸੌਰਵ ਖੁੱਲਰ ਨੇ ਕਿਹਾ ਕਿ ਅਗਲੇ ਸਾਲ ਦੇ ਸ਼ੁਰੂ ਵਿਚ ਹੋਣ ਜਾ ਰਹੀਆਂ ਪੰਜਾਬ ਵਿਧਾਨਸਭਾ ਚੋਣਾਂ ‘ਚ ਕਾਂਗਰਸ ਨੂੰ ਸ਼ਾਨਦਾਰ ਜਿੱਤ ਦੁਆਉਣ ਲਈ ਯੂਥ ਕਾਂਗਰਸ ਪੱਬਾਂ ਭਾਰ ਹੈ ਅਤੇ ਪੰਜਾਬ ਵਿਚ ਲਗਾਤਾਰ ਦੂਸਰੀ ਵਾਰ ਕਾਂਗਰਸ ਪਾਰਟੀ ਦੀ ਹੀ ਸਰਕਾਰ ਬਣੇਗੀ। ਉਹਨਾਂ ਦੱਸਿਆ ਕਿ ਪੰਜਾਬ ਇੰਚਾਰਜ ਹਰੀਸ਼ ਚੌਧਰੀ ਨੇ ਭਰੋਸਾ ਦਿੱਤਾ ਹੈ ਕਿ ਫਰੰਟ ਲਾਈਨ ‘ਤੇ ਪਾਰਟੀ ਲਈ ਕੰਮ ਕਰਨ ਵਾਲੇ ਮਿਹਨਤੀ ਵਰਕਰਾਂ ਨੂੰ ਵਿਧਾਨਸਭਾ ਚੋਣਾਂ ‘ਚ ਟਿਕਟ ਦੇ ਕੇ ਦੇਸ਼ ਅਤੇ ਸਮਾਜ ਦੀ ਸੇਵਾ ਦਾ ਮੌਕਾ ਦਿੱਤਾ ਜਾਵੇਗਾ।

Leave a Reply

Your email address will not be published. Required fields are marked *