ਵਿਧਾਇਕ ਧਾਲੀਵਾਲ, ਚੇਅਰਮੈਨ ਮਾਨ ਤੇ ਡਿਪਟੀ ਕਮਿਸ਼ਨਰ ਵਲੋਂ ਤਿਆਰੀਆਂ ਦਾ ਜਾਇਜ਼ਾ, ਮੁੱਖ ਮੰਤਰੀ ਪੰਜਾਬ 28 ਨੂੰ ਹੋਣਗੇ ਭਗਵਾਨ ਪਰਸ਼ੂਰਾਮ ਮੰਦਿਰ ਵਿਖੇ ਨਤਮਸਤਕ

पंजाब

 

ਫਗਵਾੜਾ, 26 ਨਵੰਬਰ( DD PUNJAB)
ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਭਗਵਾਨ ਪਰਸ਼ੂਰਾਮ ਦੇ ਤਪਸ ਸਥਲੀ ਪਿੰਡ ਖਾਟੀ ਨੇੜੇ ਫਗਵਾੜਾ ਵਿਖੇ 28 ਨਵੰਬਰ ਨੂੰ ਨਤਮਸਤਕ ਹੋਣਗੇ।

ਮੁੱਖ ਮੰਤਰੀ ਪੰਜਾਬ ਦੇ ਦੌਰੇ ਸਬੰਧੀ ਅੱਜ ਫਗਵਾੜਾ ਤੋਂ ਵਿਧਾਇਕ ਸ. ਬਲਵਿੰਦਰ ਸਿੰਘ ਧਾਲੀਵਾਲ, ਪੰਜਾਬ ਐਗਰੋ ਦੇ ਚੇਅਰਮੈਨ ਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।

ਉਨ੍ਹਾਂ ਇਸ ਮੌਕੇ ਜੀ.ਐਨ.ਏ. ਯੂਨੀਵਰਸਿਟੀ ਵਿਖੇ ਬ੍ਰਾਹਮਣ ਵੈਲਫੇਅਰ ਬੋਰਡ ਦੇ ਚੇਅਰਮੈਨ ਐਡਵੋਕੇਟ ਸ਼ੇਖਰ ਸ਼ੁਕਲਾ ਤੇ ਬ੍ਰਾਹਮਣ ਸਮਾਜ ਦੇ ਹੋਰ ਪ੍ਰਤੀਨਿਧੀਆਂ ਤੋਂ ਇਲਾਵਾ ਜਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵਲੋਂ ਇਸ ਮੌਕੇ ਭਗਵਾਨ ਪਰਸ਼ੂਰਾਮ ਦੇ ਮੰਦਿਰ ਵਿਖੇ ਮੱਥਾ ਟੇਕਣ ਤੋਂ ਇਲਾਵਾ ਮੰਦਿਰ ਲਈ ਵਿੱਤੀ ਸਹਾਇਤਾ ਵੀ ਪ੍ਰਦਾਨ ਕੀਤੀ ਜਾਵੇਗੀ।

ਉਨ੍ਹਾਂ ਇਸ ਮੌਕੇ ਨਗਰ ਨਿਗਮ ਫਗਵਾੜਾ ਦੇ ਕਮਿਸ਼ਨਰ ਸ਼੍ਰੀ ਚਰਨਦੀਪ ਸਿੰਘ ਨੂੰ ਕਿਹਾ ਕਿ ਉਹ ਸ਼ਹਿਰ ਤੇ ਹੋਰ ਨੇੜਲੇ ਸਥਾਨਾਂ ਦੀ ਸਾਫ ਸਫਾਈ ਯਕੀਨੀ ਬਣਾਉਣ। ਇਸ ਤੋਂ ਇਲਾਵਾ ਸੰਗਤ ਦੀ ਸਹੂਲਤ ਲਈ ਆਰਜ਼ੀ ਪਖਾਨੇ ਵੀ ਸਥਾਪਿਤ ਕਰਨ ਦੇ ਨਿਰਦੇਸ਼ ਦਿੱਤੇ ਗਏ। ਕਿਸੇ ਵੀ ਅਣਸੁਖਾਵੀਂ ਘਟਨਾ ਦੇ ਮੱਦੇਨਜ਼ਰ ਮੈਡੀਕਲ ਟੀਮਾਂ ਦੀ ਤਾਇਨਾਤੀ ਦੇ ਨਾਲ-ਨਾਲ ਐਂਬੂਲੈਂਸਾਂ ਦੀ ਤਾਇਨਾਤੀ ਬਾਰੇ ਵੀ ਨਿਰਦੇਸ਼ ਦਿੱਤੇ ਗਏ।

ਡਿਪਟੀ ਕਮਿਸ਼ਨਰ ਵਲੋਂ ਹੈਲੀਪੈਡ ਤੇ ਮੰਦਿਰ ਵਿਖੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਮੌਕੇ ’ਤੇ ਜਾ ਕੇ ਨਿਰੀਖਣ ਵੀ ਕੀਤਾ ਗਿਆ।

ਇਸ ਮੌਕੇ ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਨੂਪ ਕੱਲ੍ਹਣ, ਜਿਲ੍ਹਾ ਯੂਥ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਹਰਨੂਰ ਸਿੰਘ, ਐਸ.ਪੀ. ਸਰਬਜੀਤ ਸਿੰਘ ਬਾਹੀਆ, ਐਸ.ਡੀ.ਐਮ. ਕੁਲਪ੍ਰੀਤ ਸਿੰਘ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਕੈਪਸ਼ਨ-ਫਗਵਾੜਾ ਵਿਖੇ ਮੁੱਖ ਮੰਤਰੀ ਪੰਜਾਬ ਦੀ ਆਮਦ ਸਬੰਧੀ ਤਿਆਰੀਆਂ ਬਾਰੇ ਮੀਟਿੰਗ ਦੌਰਾਨ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਚੇਅਰਮੈਨ ਜੋਗਿੰਦਰ ਸਿੰਘ ਮਾਨ, ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਤੇ ਹੋਰ।

ਕੈਪਸ਼ਨ-ਫਗਵਾੜਾ ਨੇੜੇ ਪਿੰਡ ਖਾਟੀ ਵਿਖੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਤੇ ਹੋਰ।

Leave a Reply

Your email address will not be published. Required fields are marked *