ਪੰਜਾਬ ‘ਚ ਲੱਗਣ ਵਾਲੇ ਟਾਟਾ ਗਰੁੱਪ ਦੇ ਦੇਸ਼ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਕੰਮ ਹੋਇਆ ਸ਼ੁਰੂ : CM ਮਾਨ

देश

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਅਣਥੱਕ ਯਤਨਾਂ ਸਦਕਾ ਅੱਜ ਸੂਬੇ ਨੇ ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਵੱਲ ਵੱਡੀ ਪੁਲਾਂਘ ਪੁੱਟੀ ਟਾਟਾ ਸਟੀਲ ਨੇ ਲੁਧਿਆਣਾ ਵਿਖੇ ਪਹਿਲੇ ਪੜਾਅ ਵਿੱਚ 2600 ਕਰੋੜ ਰੁਪਏ ਦੇ ਨਿਵੇਸ਼ ਨਾਲ ਸਕਰੈਪ ਅਧਾਰਤ ਆਪਣਾ ਸਟੀਲ ਪਲਾਂਟ ਸਥਾਪਤ ਕਰਨ ਲਈ ਕੰਮ ਸ਼ੁਰੂ ਕਰ ਦਿੱਤਾ ਹੈ ਅੱਜ ਇੱਥੇ ਟਾਟਾ ਗਰੁੱਪ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਤਾਂ ਸਿਰਫ਼ ਸ਼ੁਰੂਆਤ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਅਸੀਂ ਪੰਜਾਬ ਨੂੰ ਉਦਯੋਗਿਕ ਵਿਕਾਸ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਵਾਂਗੇ ਮੁੱਖ ਮੰਤਰੀ ਨੇ ਇਸ ਵੱਕਾਰੀ ਪ੍ਰੋਜੈਕਟਤੇ ਕੰਮ ਸ਼ੁਰੂ ਕਰਨ ਲਈ ਟਾਟਾ ਗਰੁੱਪ ਨੂੰ ਵਧਾਈ ਦਿੰਦਿਆਂ ਇਸ ਪ੍ਰੋਜੈਕਟ ਵਿੱਚ ਉਨ੍ਹਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਵਿੱਚ ਇਸ ਵਿਸ਼ਵ ਪ੍ਰਸਿੱਧ ਕੰਪਨੀ ਵੱਲੋਂ ਕੀਤਾ ਗਿਆ ਪਹਿਲਾ ਨਿਵੇਸ਼ ਹੈ ਅਤੇ ਜਮਸ਼ੇਦਪੁਰ ਤੋਂ ਬਾਅਦ ਦੇਸ਼ ਵਿੱਚ ਕੀਤਾ ਦੂਜਾ ਸਭ ਤੋਂ ਵੱਡਾ ਨਿਵੇਸ਼ ਹੈ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਸ ਵੱਡੇ ਉਦਯੋਗਿਕ ਸਮੂਹ ਵੱਲੋਂ ਕੀਤਾ ਨਿਵੇਸ਼ ਸੂਬੇ ਨੂੰ ਉਦਯੋਗਿਕ ਵਿਕਾਸ ਦੀਆਂ ਨਵੀਆਂ ਲੀਹਾਂਤੇ ਪਹੁੰਚਾ ਦੇਵੇਗਾ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ

Leave a Reply

Your email address will not be published. Required fields are marked *