PHAGWARA ਆਦਰਸ਼ ਨਗਰ ਦੇ ਰਹਿਣ ਵਾਲੇ ANURAG SHARMA ਵੱਲੋਂ ਕੀਤੀ ਗਈ ਆਤਮਹੱਤਿਆ, ਮਿਲਿਆ ਲੈਟਰ ਕਿਹਾ ਨਹੀਂ ਕੋਈ ਜ਼ਿੰਮੇਵਾਰ
ਫਗਵਾੜਾ ਇਲਾਕੇ ਦੇ ਮੁਹੱਲਾ ਆਦਰਸ਼ ਨਗਰ ਦੇ ਰਹਿਣ ਵਾਲੇ ਇਕ ਵਿਅਕਤੀ ਅਨੁਰਾਗ ਸ਼ਰਮਾ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਇਸ ਸਬੰਧੀ ਗੱਲਬਾਤ ਕਰਦਿਆਂ ਜੀਆਰਪੀ ਦੇ ਇੰਚਾਰਜ ਗੁਰਭੇਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸਵੇਰ ਦੇ ਵੇਲੇ ਇਕ ਵਿਅਕਤੀ ਪੱਛਮ ਐਕਸਪ੍ਰੈਸ ਦੀ ਚਪੇਟ ਵਿੱਚ ਆਇਆ ਹੈ ਅਤੇ ਜਿਸ ਦੀ ਮੌਕੇ ਤੇ ਹੀ ਮੌਤ ਹੋ ਚੁੱਕੀ ਹੈ ਮੌਕੇ ਤੇ ਜੀਆਰਪੀ ਪੁਲਸ ਦੇ ਮੁਲਾਜ਼ਮਾਂ ਵੱਲੋਂ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈਂਦੇ ਹੋਏ ਫਗਵਾੜਾ ਦੇ ਸਿਵਲ ਹਸਪਤਾਲ ਵਿਖੇ ਭੇਜਿਆ ਗਿਆ ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੇ ਕੋਲੋਂ ਇਕ ਸੁਸਾਈਡ ਨੋਟ ਵੀ ਮਿਲਿਆ ਹੈ ਜਿਸ ਵਿਚ ਸਾਫ ਤੌਰ ਤੇ ਲਿਖਿਆ ਹੈ ਕਿ….. ( मैं अपनी मर्जी से जा रहा हूं इसमें कोई भी जिम्मेवार नहीं है..)