ਅਪਣੀਆ ਹੱਕੀ ਮੰਗਾਂ ਨੂੰ ਲੈਕੇ
ਸਿਵਲ ਹਸਪਤਾਲ ਫਗਵਾੜਾ ਦੇ ਡਾਕਟਰਾਂ ਵਲੋਂ ਤਿੰਨ ਘੰਟੇ ਮੈਡੀਕਲ ਸੇਵਾਵਾਂ ਰੱਖੀਆ ਗਈਆ ਠੱਪ
ਹੜਤਾਲ ਕਾਰਣ ਮਰੀਜ਼ ਹੋਏ ਵਾਹ ਵਾਹ ਖੱਜਲ ਖੁਆਰ
ਜੱਥੇਬੰਦੀ ਦੀ ਸਰਕਾਰ ਨਾਲ 11 ਸਤੰਬਰ ਦੀ ਮੀਟਿੰਗ ਜੇਕਰ ਬੇਸਿੱਟਾ ਸਾਬਿਤ ਹੋਈ ਤਾ 12 ਸਤੰਬਰ ਤੋਂ ਮੁਕੱਮਲ ਹੜਤਾਲ ਕੀਤੀ ਜਾਵੇਗੀ : ਡਾ ਰਵੀ ਕੁਮਾਰ
ਫਗਵਾੜਾ (DD PUNJAB ) ਸਿਵਲ ਹਸਪਤਾਲ ਫਗਵਾੜਾ ਵਿਖੇ ਸਰਕਾਰੀ ਡਾਕਟਰਾਂ ਦੀ ਪ੍ਰਮੁੱਖ ਜਥੇਬੰਦੀ ਪੰਜਾਬ ਸਿਵਲ ਸਰਵਿਸਿਜ਼ ਐਸੋਸੀਏਸ਼ਨ ( ਪੀ ਸੀ ਐਮ ਐਸ ਏ ) ਪੰਜਾਬ ਦੇ ਸੱਦੇ ਤੇ ਸਿਵਲ ਹਸਪਤਾਲ ਫਗਵਾੜਾ ਦੇ ਡਾਕਟਰਾਂ ਵਲੋਂ ਸਵੇਰੇ 8.00 ਵਜੇ ਤੋਂ 11.00 ਵਜੇ ਤੱਕ ਤਿੰਨ ਘੰਟੇ ਐਮਰਜੇਸੀ ਸੇਵਾਵਾਂ ਨੂੰ ਛੱਡ ਕੰਮਕਾਜ ਠੰਪ ਰੱਖਿਆ ਗਿਆ ਜਿਸ ਕਾਰਣ
ਰੋਜ਼ਾਨਾ ਆਉਣ ਵਾਲੇ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਇਸ ਹੜਤਾਲ ਵਿੱਚ ਡਾ ਰਵੀ ਕੁਮਾਰ , ਡਾ ਦਰਸ਼ਨ ਬੱਧਨ , ਡਾ ਗੁਰਿੰਦਰ ਦੀਪ ਸਿੰਘ ਗਰੇਵਾਲ , ਡਾ ਮਨਜੀਤ ਨਾਂਗਰਾ , ਡਾ ਬਲਜਿੰਦਰ ਸਿੰਘ , ਡਾ ਬਲਰਾਜ ਕੌਰ , ਡਾ ਆਸ਼ੂ , ਡਾ ਅਨੂੰ ਪ੍ਰਿਆ ਆਦਿ ਸ਼ਾਮਿਲ ਹੋਏ ਇਸ ਮੋਕੇ ਬੋਲਦਿਆਂ ਡਾ ਬਲਜਿੰਦਰ ਸਿੰਘ ਐਮ ੳ ਪਾਂਛਟ ਨੇ ਦੱਸਿਆ ਕਿ ਸਟੇਟ ਬਾਡੀ ਵਲੋਂ ਲਏ ਗਏ ਫੈਸਲੇ ਅਨੁਸਾਰ ਐਲਾਨੀ ਹੋਈ ਹੜਤਾਲ ਵਿੱਚ ਕੁਝ ਤਬਦੀਲੀ ਕਰਦੇ ਹੋਏ ਸੋਮਵਾਰ ਤੋਂ ਅਗਲੇ ਤਿੰਨ ਦਿਨਾਂ ਤੱਕ ਸਵੇਰੇ 8 ਤੋਂ 11 ਵਜੇ ਤੱਕ ਓ.ਪੀ.ਡੀ ਸੇਵਾਵਾਂ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ ਪਹਿਲਾਂ ਉਹਨਾਂ ਵੱਲੋਂ ਅਨਿਸ਼ਚਿਤ ਕਾਲ ਤੱਕ ਪੂਰਨ ਤੌਰ ‘ਤੇ ਬੰਦ ਦਾ ਐਲਾਨ ਕੀਤਾ ਗਿਆ ਸੀ ਪਰ ਸਿਹਤ ਮੰਤਰੀ ਵੱਲੋਂ ਕੀਤੀ ਗਈ ਅਪੀਲ ਅਤੇ ਕੈਬਨਿਟ ਦੀ ਸਬ ਕਮੇਟੀ ਦੇ ਤੌਰ ‘ਤੇ ਵਿੱਤ ਮੰਤਰੀ ਨਾਲ ਐਸੋਸੀਏਸ਼ਨ ਨੂੰ ਮੀਟਿੰਗ ਕਰਵਾਏ ਜਾਣ ਦਾ ਸੱਦਾ ਦੇਣ ਤੋਂ ਬਾਅਦ ਡਾਕਟਰਾਂ ਨੇ ਮਰੀਜ਼ਾਂ ਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਆਪਣਾ ਵਿਰੋਧ ਥੋੜ੍ਹਾ ਘਟਾਇਆ ਹੈ ਉਨ੍ਹਾਂ ਦੱਸਿਆ ਕਿ ਕੋਈ ਚੋਣਵੇਂ ਆਪਰੇਸ਼ਨ ਨਹੀਂ ਹੋਣਗੇ ਜਥੇਬੰਦੀ ਮੁਤਾਬਕ ਕੋਈ ਵੀ ਆਮ ਮੈਡੀਕਲ ਮੁਆਇਨੇ ਨਹੀਂ ਹੋਣਗੇ ਜਿਵੇਂ ਭਰਤੀ ਨਾਲ ਸੰਬੰਧਤ ਮੁਆਇਨੇ, ਡਰਾਈਵਿੰਗ ਲਾਇਸੰਸ ਵਾਸਤੇ ਤੇ ਹਥਿਆਰਾਂ ਦੇ ਲਾਇਸੰਸ ਲਈ ਮੈਡੀਕਲ ਮੁਆਇਨੇ ਕੋਈ ਵੀ ਡੋਪ ਟੈਸਟ ਨਹੀਂ ਹੋਵੇਗਾ ਤੇ ਨਾ ਹੀ ਵੀ ਆਈ ਪੀ ਡਿਊਟੀ ਕੀਤੀ ਜਾਵੇਗੀ ਇਸ ਤੋਂ ਇਲਾਵਾ ਡੇਂਗੂ ਨੂੰ ਛੱਡ ਕੇ ਕੋਈ ਰਿਪੋਰਟਾਂ ਨਹੀਂ ਭੇਜੀਆਂ ਜਾਣਗੀਆਂ ਡਾਕਟਰਾਂ ਮੁਤਾਬਕ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ ਜਾਰੀ ਰਹਿਣਗੀਆਂ ਇਸ ਮੋਕੇ ਡਾ ਰਵੀ ਕੁਮਾਰ ਨੇ ਕਿਹਾ ਕਿ ਡਾਕਟਰਾਂ ਦੀਆਂ ਪ੍ਰਮੁੱਖ ਮੰਗਾਂ ਵਿੱਚ ਤਰੱਕੀ ਤੇ ਛੇਵੇਂ ਪੇ ਕਮਿਸ਼ਨ ਦੇ ਬਕਾਏ ਸ਼ਾਮਲ ਹਨ ਉਨ੍ਹਾਂ ਕਿਹਾ ਕਿ ਸੂਬੇ ‘ਚ ਸਰਕਾਰੀ ਸਿਹਤ ਸੰਸਥਾਵਾਂ ਲੋੜ ਤੋਂ ਅੱਧੀ ਸਮਰੱਥਾ ਨਾਲ ਕੰਮ ਕਰ ਰਹੀਆਂ ਹਨ ਮਰੀਜ਼ਾਂ ਨੂੰ ਦੇਖਣ ਤੋਂ ਇਲਾਵਾ ਡਾਕਟਰਾਂ ਨੂੰ ਹੋਰ ਜ਼ਿੰਮੇਵਾਰੀਆਂ ਜਿਵੇਂ ਕਿ ਵੀ ਆਈ ਪੀ ਅਤੇ ਐਮਰਜੈਂਸੀ ਡਿਊਟੀਆਂ, ਪੋਸਟਮਾਰਟਮ ਅਤੇ ਮੈਡੀਕੋ ਕਾਨੂੰਨੀ ਕੇਸਾਂ ਦਾ ਬੋਝ ਦਿੱਤਾ ਜਾਂਦਾ ਹੈ ਪੰਜਾਬ ‘ਚ ਡਾਕਟਰਾਂ ਦੀਆਂ 4600 ਮਨਜ਼ੂਰ ਅਸਾਮੀਆਂ ਹਨ, ਜਿਨ੍ਹਾਂ ਵਿੱਚੋਂ 2800 ਖਾਲੀ ਪਈਆਂ ਹਨ ਡਾਕਟਰਾਂ ਦੀ ਇੱਕ ਹੋਰ ਵੱਡੀ ਮੰਗ ਕੰਮ ਵਾਲੀਆਂ ਥਾਵਾਂ ‘ਤੇ ਹਰ ਸਮੇਂ ਸੁਰੱਖਿਆ ਸ਼ਾਮਲ ਹੈ, ਕਿਉਂਕਿ ਉਨ੍ਹਾਂ ਨੂੰ ਅਕਸਰ ਗੁੱਸੇ ‘ਚ ਆਏ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਦੀ ਮਾਰ ਝੱਲਣੀ ਪੈਂਦੀ ਹੈ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਹੀ ਦੂਜੇ ਵਿਭਾਗ ਮੈਡੀਕਲ ਸਿੱਖਿਆ ਤੇ ਖੋਜ ਵਿੱਚ ਸਾਡੇ ਹੀ ਡਾਕਟਰਾਂ ਨੂੰ 4 ਅਤੇ 7 ਸਾਲ ਤੇ ਤਰੱਕੀ ਦਿੱਤੀ ਜਾ ਰਹੀ, ਫਿਰ ਸਭ ਤੋਂ ਜ਼ਰੂਰੀ ਸਿਹਤ ਵਿਭਾਗ ਦੀ ਤਰੱਕੀ ‘ਤੇ ਗ੍ਰਹਿਣ ਕਿਉਂ ਲਾਇਆ ਜਾ ਰਿਹਾ ਉਨ੍ਹਾਂ ਕਿਹਾ ਕਿ ਜਥੇਬੰਦੀ ਦੀ ਸਰਕਾਰ ਨਾਲ ਗੱਲਬਾਤ ਜਾਰੀ ਹੈ ਜੇਕਰ 11 ਸਤੰਬਰ ਦੀ ਮੀਟਿੰਗ ਬੇਸਿੱਟਾ ਰਹਿੰਦੀ ਹੈ, ਤੇ ਤਰੱਕੀਆਂ ਸੰਬੰਧੀ ਕਿਸੇ ਵੀ ਤਰ੍ਹਾਂ ਦਾ ਨੋਟੀਫਿਕੇਸ਼ਨ ਨਹੀਂ ਆਉਂਦਾ ਤਾਂ 12 ਤਰੀਕ ਤੋਂ ਮੁਕੰਮਲ ਹੜਤਾਲ ਕੀਤੀ ਜਾਏਗੀ