ਵਿਧਾਇਕ ਧਾਲੀਵਾਲ ਵਲੋਂ ਡੀ.ਸੀ ਅਤੇ ਐਸ.ਐਸ.ਪੀ ਨਾਲ ਬੈਠਕ

Uncategorized

 

  • ਕਰੋਨਾ ਦੀ ਰੋਕਥਾਮ ਲਈ ਫਗਵਾੜਾ ਵਿਖੇ ਵਿਧਾਇਕ ਧਾਲੀਵਾਲ ਵਲੋਂ ਡੀ.ਸੀ ਅਤੇ ਐਸ.ਐਸ.ਪੀ ਨਾਲ ਬੈਠਕ…. ਕੀਤੇ ਅਹਿਮ ਫ਼ੈਸਲੇ 

ਫਗਵਾੜਾ,7 ਮਈ-
ਫਗਵਾੜਾ ਤੋਂ ਵਿਧਾਇਕ ਸ.ਬਲਵਿੰਦਰ ਸਿੰਘ ਧਾਲੀਵਾਲ, ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਅਤੇ ਐਸ.ਐਸ.ਪੀ ਕਪੂਰਥਲਾ ਸ੍ਰੀਮਤੀ ਕੰਵਰਦੀਪ ਕੌਰ ਵਲੋਂ ਅੱਜ ਫਗਵਾੜਾ ਵਿਖੇ ਪੁਲਿਸ ਅਤੇ ਸਿਵਲ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੋਵਿਡ ਦੀ ਦੂਜੀ ਲਹਿਰ ਦੌਰਾਨ ਫਗਵਾੜਾ ਸ਼ਹਿਰ ਵਾਸੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹੋਰ ਲੋੜੀਂਦੇ ਕਦਮ ਚੁੱਕਣ ਵੱਲ ਵਿਚਾਰ ਵਟਾਂਦਰਾ ਕੀਤਾ ਗਿਆ।

ਮੀਟਿੰਗ ਦੌਰਾਨ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਉਹ ਪ੍ਰਸ਼ਾਸਨ ਵਲੋਂ ਲੋਕਾਂ ਦੀ ਸੁਰੱਖਿਆ ਲਈ ਚੁੱਕੇ ਜਾਣ ਵਾਲੇ ਕਦਮਾਂ ਵਿਚ ਮੁਕੰਮਲ ਸਹਿਯੋਗ ਦੇਣਗੇ। ਉਨਾਂ ਕਿਹਾ ਕਿ ਫਗਵਾੜਾ ਵਿੱਚ ਦੁਕਾਨਾਂ ਖੋਲਨ ਲਈ ਸਮੇਂ ਅਨੁਸਾਰ ਹੀ ਦੁਕਾਨਦਾਰ ਵਲੋਂ ਦੁਕਾਨਾਂ ਖੋਲਨ ਦੇ ਨਾਲ ਨਾਲ ਕੋਵਿਡ ਨਿਯਮਾਂ ਨੂੰ ਧਿਆਨ ਵਿਚ ਰੱਖਿਆ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਵੱਖ ਵੱਖ ਦੁਕਾਨਾਂ ਨੂੰ ਖੋਲਨ ਦਾ ਸਮਾਂ ਨਿਰਧਾਰਿਤ ਕਰ ਦਿੱਤਾ ਗਿਆ ਹੈ ਜਿਸ ਤਹਿਤ ਸਾਰੇ ਦੁਕਾਨਦਾਰ ਆਪਣਾ ਕਾਰੋਬਾਰ ਚਲਾ ਸਕਦੇ ਹਨ।

ਇਸ ਮੌਕੇ ਐਸ.ਐਸ.ਪੀ ਕਪੂਰਥਲਾ ਸ੍ਰੀਮਤੀ ਕੰਵਰਦੀਪ ਕੌਰ ਨੇ ਕਿਹਾ ਕਿ ਪੁਲਿਸ ਵਲੋਂ ਲੋਕਾਂ ਦੀ ਸੁਰੱਖਿਆ ਅਤੇ ਕੋਵਿਡ ਨਿਯਮਾਂ ਦੀ ਪਾਲਨਾ ਯਕੀਨੀ ਬਣਾਉਣ ਲਈ ਲੋਕਾਂ ਦਾ ਸਹਿਯੋਗ ਸਭ ਤੋਂ ਅਹਿਮ ਹੈ। ਉਨਾਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਕੋਵਿਡ ਨਿਯਮਾਂ ਦੀ ਪਾਲਨਾ ਯਕੀਨੀ ਬਣਾਈ ਜਾਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜੀਵ ਵਰਮਾ,ਐਸ.ਡੀ.ਐਮ ਫਗਵਾੜਾ ਸ੍ਰੀਮਤੀ ਸ਼ੈਰੀ ਮਲਹੋਤਰਾ, ਐਸ.ਪੀ ਸ੍ਰੀ ਸਰਬਜੀਤ ਬਾਹੀਆ ਅਤੇ ਹੋਰ ਹਾਜ਼ਰ ਸਨ।

ਕੈਪਸ਼ਨ-ਫਗਵਾੜਾ ਵਿਖੇ ਮੀਟਿੰਗ ਦੌਰਾਨ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ , ਡਿਪਟੀ ਕਮਿਸ਼ਨਰ ਦੀਪਤੀ ਉੱਪਲ ਤੇ ਐਸ ਐਸ ਪੀ ਕੰਵਰਦੀਪ ਕੌਰ ।

Leave a Reply

Your email address will not be published. Required fields are marked *